MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਪੰਜਾਬ ਦੀ ਜਨਤਾ  ਅਕਾਲੀ ਦਲ ਤੇ ਬਸਪਾ ਦੀ ਸਾਂਝੀ  ਸਰਕਾਰ ਬਣਾਉਣ ਲਈ ਉਤਾਵਲੀ : ਜਗਦੀਪ ਚੀਮਾ

ਫਤਿਹਗੜ੍ਹ ਸਾਹਿਬ 19 ਜਨਵਰੀ (ਹਰਪ੍ਰੀਤ ਕੋਰ ਟਿਵਾਣਾ) ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਪ੍ਰਤੀ ਪੰਜਾਬ ਦੀ ਜਨਤਾ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਸਥਾਪਤ ਕਰਨ ਲਈ  ਜਿੱਥੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਥੇ ਹੀ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਵੀ  ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਨੂੰ ਜਿਤਾ ਕੇ  ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਪਾਏ ਜਾ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਫਤਹਿਗੜ੍ਹ ਸਾਹਿਬ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ  ।
ਉਨ੍ਹਾਂ ਕਿਹਾ ਕਿ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਜਨਤਾ ਤੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਸਪੱਸ਼ਟ ਜ਼ਾਹਰ ਹੈ ਕਿ ਇੱਥੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਬਹੁਤ ਭਾਰੀ ਬਹੁਮਤ ਨਾਲ ਜਿੱਤ  ਪ੍ਰਾਪਤ ਕਰੇਗੀ । ਉਨ੍ਹਾਂ ਕਿਹਾ ਕਿ   ਪੰਜ ਸਾਲਾਂ ਵਿਚ ਕਾਂਗਰਸ ਸਰਕਾਰ ਪੰਜਾਬ ਵਿਚ ਕੁਝ ਵੀ ਪ੍ਰਾਪਤੀ ਨਹੀਂ ਕਰ ਸਕੀ ਜਿਸ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ  । ਜਥੇਦਾਰ ਚੀਮਾ ਨੇ ਕਿਹਾ ਕਿ  ਅਕਾਲੀ ਦਲ ਦੀ ਸਰਕਾਰ ਬਣਨ ਤੋਂ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾ ਕੇ ਰੱਖੀ ਬਣ ਜਾਵੇਗੀ  ਅਤੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਵੱਲੋਂ ਕੀਤੇ ਵਿਕਾਸਾਂ ਦੀ ਤਰ੍ਹਾਂ ਹੀ ਉਨ੍ਹਾਂ ਵੱਲੋਂ  ਵੀ ਹਰ ਇੱਕ  ਪਿੰਡ ਅਤੇ ਸ਼ਹਿਰ ਦੇ ਹਰ ਇੱਕ ਵਾਰਡ ਵਿਚ ਵੱਧ ਤੋਂ ਵੱਧ ਵਿਕਾਸ ਕੀਤਾ ਜਾਵੇਗਾ  ਅਤੇ ਲੋਕਾਂ ਦੀਆਂ ਮੁਸ਼ਕਲਾਂ ਵੀ ਹੱਲ ਕੀਤੀਆਂ ਜਾਣਗੀਆਂ  ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਅਕਾਲੀ ਦਲ ਦੇ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸ਼ਰਨਜੀਤ ਸਿੰਘ ਰਜਵਾੜਾ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, , ਨਰਿੰਦਰ ਸਿੰਘ ਰਸੀਦਪੁਰ, ਲਖਵਿੰਦਰ ਸਿੰਘ ਘੁੰਮਣ ਕੋਟਲਾ ਬਜਵਾੜਾ, ਕਮਲ ਬਾਜਵਾ,  ਸਾਬਕਾ ਚੇਅਰਮੈਨ ਜਤਿੰਦਰ ਸਿੰਘ ਬੱਬੂ, ਸੀਨੀਅਰ ਯੂਥ ਆਗੂ ਰਿੰਪੀ ਗਰੇਵਾਲ,  ਕੰਵਰ ਹਰਪ੍ਰੀਤ ਸਿੰਘ ਕਾਕਾ ਜੀ  ਬੈੰ,  ਗੁਰਸ਼ਰਨ ਬਾਜਵਾ  ਸਾਬਕਾ ਚੇਅਰਮੈਨ, ਦਵਿੰਦਰ ਸਿੰਘ ਰਸੀਦਪੁਰਾ, ਪਰਮਿੰਦਰ ਸਿੰਘ ਸੋਮਲ, ਹਰਪ੍ਰੀਤ ਸਿੰਘ ਰਿਚੀ, ਅਵਤਾਰ ਸਿੰਘ ਤਾਰੀ, ਸੇਮਾ ਚਨਾਰਥਲ ਜਿੱਥੇ ਯੂਥ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਅਹੁਦੇਦਾਰ ਸਾਹਿਬਾਨ ਵੀ ਹਾਜ਼ਰ ਸਨ  ।