MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਫਤਹਿਗੜ੍ਹ ਸਾਹਿਬ ਵਿਖੇ ਗਿਆਨੀ ਦਿੱਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ


 ਫ਼ਤਹਿਗਡ਼੍ਹ ਸਾਹਿਬ  ਦਰਸ਼ਨ ਸਿੰਘ ਬੌਂਦਲੀ ਨਈਅਰ ਬੜੀ ਜਾਈਏ ਦੂਜੀ ਦੇਣੀ ਗਾਇਨਾਕਾਲੋਜੀ ਕੋਈ ਵਾਲਿਓ ਬੜੀ ਆਯੋਗ ਉਸੇ ਬਹਿਸ ਮਨਜ਼ੂਰੀ ਦਿੱਤੀ ਜਾਵੇਗੀ  
       ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਫਤਿਹਗਡ਼੍ਹ ਸਾਹਿਬ ਵੱਲੋਂ ਗਿਆਨੀ ਦਿੱਤ ਸਿੰਘ ਹਾਲ ਫਤਿਹਗਡ਼੍ਹ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਵਸ ਅਤੇ ਗਿਆਨੀ ਦਿੱਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਗਿਆਨੀ ਦਿੱਤ ਸਿੰਘ ਜੀ ਅਤੇ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਕਿਹਾ ਕਿ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ, ਜਿਨ੍ਹਾਂ ਨੇ ਆਪੇ ਦੀ ਪਰਵਾਹ ਨਾ ਕਰਦਿਆਂ ਸਮਾਜ ਦੇ ਲਈ ਆਪਣੇ ਆਪ ਨੂੰ ਵਾਰ ਦਿੱਤਾ। ਪ੍ਰਿੰਸੀਪਲ ਭਗਤ ਸਿੰਘ ਵੱਲੋਂ ਗਿਆਨੀ ਦਿੱਤ ਸਿੰਘ ਦੀ ਜੀਵਨੀ ਤੇ ਪਰਚਾ ਪੜ੍ਹਿਆ ਗਿਆ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਿਆਣ ਮੱਤ ਅਤੇ ਵਿੱਚ ਫ਼ੈਸਲੇ ਲੈ ਰਹੀ ਹੈ ਜੋ ਲੋਕਾ ਚ ਜਾਤੀ ਆਧਾਰ ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦੀ ਤਾਜ਼ੀ ਉਦਾਹਰਣ ਬਿਜਲੀ ਸਬੰਧੀ ਲਏ ਫ਼ੈਸਲੇ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਭਾਈਚਾਰਕ ਸਾਂਝ ਖ਼ਰਾਬ ਨਹੀਂ ਕਰਨੀ ਚਾਹੀਦੀ। ਭਗਵੰਤ ਮਾਨ ਸਰਕਾਰ ਵਲੋਂ ਜਿੰਨੇ ਵੀ ਫੈਸਲੇ ਲਏ ਗਏ ਹਨ ਉਹ ਸਾਰੇ ਹੀ ਅਧੂਰੇ ਹਨ ਚੰਡੀਗੜ੍ਹ ਸਬੰਧੀ ਲਿਆ ਗਿਆ ਫ਼ੈਸਲਾ ਵੀ ਹਾਲੇ ਤੱਕ ਗਵਰਨਰ ਕੋਲ ਹੀ ਪਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ, ਲੋਕ ਸਭਾ ਇੰਚਾਰਜ ਕੁਲਵੰਤ ਸਿੰਘ ਮਹਿਤੋ, ਹਲਕਾ ਪਾਇਲ ਤੋਂ ਜਸਪ੍ਰੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਦੇ ਵਿਚ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਗਿਆਨੀ ਦਿੱਤ ਸਿੰਘ ਦੀ ਬਰਸੀ ਨੂੰ ਵੱਡੇ ਪੱਧਰ ਤੇ ਮਨਾਇਆ ਜਾਵੇਗਾ। 3 ਲੋਕ ਸਭਾ ਹਲਕਿਆਂ ਨੂੰ ਫਤਹਿਗੜ੍ਹ ਸਾਹਿਬ ਵਿਖੇ ਇਕੱਠੇ ਕਰਕੇ ਗਿਆਨੀ ਦਿੱਤ ਸਿੰਘ ਜੀ ਦੇ ਜੀਵਨ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਨੂੰ ਹੋਰ ਬਲ ਦੇਣ ਦੇ ਲਈ 200 ਕੇਡਰ ਕੈਂਪ ਵੀ ਲਗਾਏ ਜਾਣਗੇ । ਇਸ ਮੌਕੇ ਜ਼ਿਲ੍ਹਾ ਜਥੇਬੰਦੀ ਵੱਲੋਂ ਜਸਬੀਰ ਸਿੰਘ ਗੜ੍ਹੀ ਦਾ ਫਤਿਹਗਡ਼੍ਹ ਸਾਹਿਬ ਪਹੁੰਚਣ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਤਾਨ ਪ੍ਰਧਾਨ, ਹਰਪਾਲ ਸਿੰਘ ਚਾਹਲ ਜਰਨਲ ਸਕੱਤਰ, ਗੁਰਨਾਮ ਸਿੰਘ ਬਿਜਲੀ, ਭਗਤ ਸਿੰਘ ਪੰਜਕੋਹਾ, ਸਵਰਨ ਸਿੰਘ ਮੁਸਕਾਬਾਦ, ਰਣਧੀਰ ਸਿੰਘ ਤਾਨ, ਲਾਲ ਮਿਸਤਰੀ, ਲਖਵੀਰ ਸਿੰਘ ਘਰਖਣਾ, ਦਲਵੀਰ ਸਿੰਘ ਮਡਿਆਲਾ, ਸ਼ੇਰ ਸਿੰਘ ਮੈਣਮਾਜਰੀ, ਹਰਭਜਨ ਸਿੰਘ ਦੁੱਲਵਾਂ ਜ਼ਿਲ੍ਹਾ ਪ੍ਰਧਾਨ ਦਿਹਾਤੀ ਲੁਧਿਆਣਾ, ਕੁਲਵੰਤ ਸਿੰਘ ਪ੍ਰਧਾਨ ਬਸੀ ਪਠਾਣਾ, ਜਗਜੀਤ ਸਿੰਘ ਬਿੱਟੂ ਪ੍ਰਧਾਨ ਖੰਨਾ, ਪ੍ਰਕਾਸ਼ ਸਿੰਘ ਸੈਲਾਣੀ, ਡਾ ਧਰਮਿੰਦਰ ਸਿੰਘ ਇੰਚਾਰਜ ਅਮਲੋਹ, ਰਾਜਾ ਨਨਹੇਡ਼ੀਆਂ, ਅਵਤਾਰ ਸਿੰਘ ਰਿਆ ਮੈਂਬਰ ਐਸ ਜੀ ਪੀ ਸੀ, ਪਰਸ਼ੋਤਮ ਢੀਂਡਸਾ ਆਦਿ ਵੀ ਹਾਜ਼ਰ ਸਨ।