
ਸਰਹਿੰਦ ਫਤਿਹ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ 'ਗਤਕਾ ਕੱਪ' ਇੰਟਰਨੈਸ਼ਨਲ ਨਿਰਵੈਰ ਖ਼ਾਲਸਾ ਰਾਜਪੁਰਾ ਨੇ ਜਿੱਤਿਆ
ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਸਮੇਤ ਵੱਖ ਵੱਖ ਰਾਜਾਂ ਦੀਆਂ 13 ਗਤਕੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ

ਫਤਹਿਗੜ ਸਾਹਿਬ, 14 ਮਈ (ਹਰਪ੍ਰੀਤ ਕੌਰ ਟਿਵਾਣਾ) ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਿਹ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਕੜੀ ਤਹਿਤ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਸਿੱਖ ਮਾਰਸ਼ਲ ਆਰਟ ਗੱਤਕਾ ਕੱਪ ਕਰਵਾਇਆ ਗਿਆ, ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਸਮੇਤ ਵੱਖ ਵੱਖ ਰਾਜਾਂ ਦੀਆਂ 13 ਗਤਕੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ । ਇਸ ਮੌਕੇ ਤੇ ਗਤਕਾ ਮੁਕਾਬਲਿਆਂ ਦੀ ਆਰੰਭਤਾ ਅਰਦਾਸ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਥਾਵਾਚਕ ਭਾਈ ਅਜਮੇਰ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੱਤਕਾ ਇੱਕ ਮਾਰਸ਼ਲ ਆਰਟ ਹੈ ਅਤੇ ਇਸ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ ਉੱਥੇ ਹੀ ਵਿਅਕਤੀ ਆਪਣੀ ਸਵੈ ਰੱਖਿਆ ਕਰਨ ਵਿੱਚ ਵੀ ਮੋਹਰੀ ਰੋਲ ਅਦਾ ਕਰ ਸਕਦਾ । ਉਨ੍ਹਾਂ ਕਿਹਾ ਕਿ ਇਹ ਗੱਤਕਾ ਮੁਕਾਬਲੇ ਸਰਹਿੰਦ ਫਤਿਹ ਦਿਵਸ ਮੌਕੇ ਹਰ ਸਾਲ ਕਰਵਾਏ ਜਾਂਦੇ ਹਨ ਅਤੇ ਇਸ ਗੱਤਕਾ ਕੱਪ ਵਿੱਚ ਨਾਮਵਰ ਟੀਮਾਂ ਭਾਗ ਲੈਂਦੀਆਂ ਹਨ ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਤੇ ਗੱਤਕਾ ਕੋਚ ਸੁਪਰੀਤ ਸਿੰਘ ਨੇ ਦੱਸਿਆ ਕਿ ਤੇ ਇਸ ਵਾਰ ਹੋਏ ਮੁਕਾਬਲਿਆਂ ਦੌਰਾਨ ਇੰਟਰਨੈਸ਼ਨਲ ਨਿਰਵੈਰ ਖ਼ਾਲਸਾ ਰਾਜਪੁਰਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਇੰਟਰਨੈਸ਼ਨਲ ਦਸ਼ਮੇਸ਼ ਗੱਤਕਾ ਅਖਾੜਾ ਦਮਦਮਾ ਸਾਹਿਬ ਨੇ ਦੂਸਰਾ ਅਤੇ ਬਾਬਾ ਬਿਧੀ ਚੰਦ ਗਤਕਾ ਅਖਾੜਾ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਫਰੀ ਸੋਟੀ ਫਾਈਟ ਲੜਕੀਆਂ ਦੇ (ਵਿਅਕਤੀਗਤ) ਮੁਕਾਬਲਿਆ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੀ ਵਿਦਿਆਰਥਣ ਦਲਜੀਤ ਕੌਰ ਨੇ ਪਹਿਲਾ, ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਮੁੱਲਾਂਪੁਰ ਬੁੱਢਾ ਦਲ ਦੀ ਵਿਦਿਆਰਥਣ ਕਾਜਲਪ੍ਰੀਤ ਕੌਰ ਨੇ ਦੂਸਰਾ ਅਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ, ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਤੇ ਹੋਏ ਵੱਖ ਵੱਖ ਮੁਕਾਬਲਿਆਂ ਵਿਚ ਫਰੀ ਸੋਟੀ ਫਾਈਟ ਲੜਕੀਆਂ ਦੇ (ਵਿਅਕਤੀਗਤ) ਮੁਕਾਬਲਿਆ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੀ ਵਿਦਿਆਰਥਣ ਦਲਜੀਤ ਕੌਰ ਨੇ ਅਤੇ ਇੰਟਰਨੈਸ਼ਨਲ ਨਿਰਵੈਰ ਖ਼ਾਲਸਾ ਰਾਜਪੁਰਾ ਦੀ ਟੀਮ ਦੇ ਤੂੰ ਉਸ ਨੇ ਖੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਸ ਸਦਕਾ ਮੁਕਾਬਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਾਰਸ਼ਲ ਆਰਟ ਨਾਲ ਹੋਰ ਨੌਜਵਾਨ ਵੀ ਵੱਡੀ ਗਿਣਤੀ ਵਿਚ ਮਾਰਸ਼ਲ ਆਰਟ ਗੱਤਕਾ ਖੇਡ ਨਾਲ ਜੁੜਦੇ ਹਨ।।
ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸਿਮਰਜੀਤ ਸਿੰਘ ਕੰਗ, ਜਰਨਲ ਪ੍ਰਬੰਧਕ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਹਰਵਿੰਦਰ ਸਿੰਘ ਬੱਬਲ, ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਨਰਿੰਦਰ ਸਿੰਘ ਰਸੀਦਪੁਰਾ, ਗੁਰਦੀਪ ਸਿੰਘ ਨੌਲੱਖਾ, ਅਮਰਜੀਤ ਸਿੰਘ ਹੈੱਡ, ਪ੍ਰਿੰਸ ਛਤਵਾਲ,
ਜਸਵਿੰਦਰ ਸਿੰਘ ਬਿੱਟਾ, ਹਰਮਨਜੀਤ ਸਿੰਘ, ਗੁਰਇਕਬਾਲ ਸਿੰਘ ਮਾਨ, ਹਰਜੀਤ ਸਿੰਘ ਅਲੀਪੁਰ, ਇੰਦਰਦੀਪ ਸਿੰਘ ਬੇਦੀ, ਮੇਜਰ ਸਿੰਘ ਸਟੋਰ ਕੀਪਰ ਆਦਿ ਹਾਜ਼ਰ ਸਨ ।