ਨੌਜਵਾਨਾਂ ਵੱਲੋਂ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ ਅੰਬੇਡਕਰ ਦੀ 134ਵੀਂ ਵਰੇਗੰਡ ਧੂਮਧਾਮ ਨਾਲ ਮਨਾਈ
ਕਪੂਰਥਲਾ, (ਇੰਦਰਜੀਤ) ਭੀਮ ਰਾਓ ਰਾਮਜੀ ਅੰਬੇਡਕਰ ਨੂੰ ਬਾਬਾ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਅੱਜ ਭਾਵ 14 ਅਪ੍ਰੈਲ ਨੂੰ ਬਾਬਾ ਸਾਹਿਬ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਭਾਰਤੀ ਸੰਵਿਧਾਨ ਦੇ ਰਚੇਤਾ ਡਾਕਟਰ ਬੀ ਆਰ ਅੰਬੇਦਕਰ ਦੀ ਅੱਜ 134ਵੀਂ ਵਰੇਗੰਡ ਪਿੰਡ ਬਿਹਾਰੀਪੁਰ ਵਿਖੇ ਵਾਲਮੀਕ ਸਮਾਜ ਵੱਲੋਂ ਮਨਾਈ ਗਈ। ਇਸ ਮੌਕੇ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਉਹਨਾਂ ਵੱਲੋਂ ਕਿਹਾ ਗਿਆ ਕਿ ਡਾਕਟਰ ਭੀਮ ਅੰਬੇਦਕਰ ਦੇ ਲਕਸ਼ੇ ਕਦਮਾਂ ਤੇ ਉੱਤੇ ਚੱਲਣ ਦੀ ਜਰੂਰਤ ਹੈ ਨਾਲ ਹੀ ਉਹਨਾਂ ਨੇ ਨੌਜਵਾਨਾਂ ਨੂੰ ਕਿਹਾ ਸਿੱਖਿਆ ਇੱਕ ਅਨਮੋਲ ਧਨ ਹੈ ਜਿਸ ਦੇ ਨਾਲ ਸੁਨਹਿਰੀ ਭਵਿੱਖ ਦੀ ਨੀਂਹ ਵੀ ਰੱਖੀ ਜਾਂਦੀ ਹੈ ਸਿੱਖਿਆ ਇੱਕ ਅਜਿਹਾ ਧਨ ਹੈ ਜੋ ਕਿ ਵੰਡਿਆ ਘੱਟਦਾ ਨਹੀਂ ਬਲਕਿ ਵਾਦਧਾ ਹੈ ਨਾਲ ਹੀ ਉਹਨਾਂ ਨੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਲਈ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ।ਭਾਰਤੀ ਸੰਵਿਧਾਨ ਦੇ ਪਿਤਾਮਾ, ਚਿੰਤਕ, ਸਮਾਜ ਸੁਧਾਰਕ ਅਤੇ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਚੁੱਕਣ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੂ ਵਿੱਚ ਹੋਇਆ ਸੀ। ਭੀਮ ਰਾਓ ਅੰਬੇਡਕਰ ਨੇ 1908 ਵਿੱਚ ਐਲਫਿੰਸਟਨ ਕਾਲਜ ਵਿੱਚ ਦਾਖਲਾ ਲਿਆ। ਉਹ ਇਸ ਕਾਲਜ ਵਿੱਚ ਦਾਖ਼ਲਾ ਲੈਣ ਵਾਲੇ ਪਹਿਲੇ ਦਲਿਤ ਵਿਦਿਆਰਥੀ ਸਨ।ਭੀਮ ਰਾਓ ਅੰਬੇਡਕਰ ਨੇ ਦਲਿਤਾਂ, ਹੇਠਲੇ ਵਰਗਾਂ, ਮਜ਼ਦੂਰਾਂ ਅਤੇ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ 'ਬਹਿਸ਼ਕ੍ਰਿਤ ਭਾਰਤ', 'ਮੂਕ ਨਾਇਕ' ਅਤੇ 'ਜਨਤਾ' ਨਾਮ ਦੇ ਪੰਦਰਵਾੜੇ ਅਤੇ ਹਫ਼ਤਾਵਾਰੀ ਅਖ਼ਬਾਰ ਪ੍ਰਕਾਸ਼ਤ ਕਰਨੇ ਸ਼ੁਰੂ ਕਰ ਦਿੱਤੇ।ਬਾਬਾ ਸਾਹਿਬ ਅੰਬੇਡਕਰ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣੇ। ਇੰਨਾ ਹੀ ਨਹੀਂ ਉਨ੍ਹਾਂ ਨੇ 26 ਨਵੰਬਰ 1949 ਨੂੰ ਦੁਨੀਆ ਦਾ ਸਭ ਤੋਂ ਲੰਬਾ ਲਿਖਤੀ ਸੰਵਿਧਾਨ ਤਿਆਰ ਕੀਤਾ। ਇਸ ਨੂੰ ਤਿਆਰ ਕਰਨ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਲੱਗੇ।ਬਾਬਾ ਸਾਹਿਬ ਭੀਮ ਰਾਓ ਅੰਬੇਡਕਰ 9 ਭਾਸ਼ਾਵਾਂ ਜਾਣਦੇ ਸਨ। ਉਸਨੇ ਦੇਸ਼ ਅਤੇ ਵਿਦੇਸ਼ ਦੀਆਂ ਕਈ ਯੂਨੀਵਰਸਿਟੀਆਂ ਤੋਂ ਕਈ ਮਿਆਰੀ ਪੀਐਚਡੀ ਡਿਗਰੀਆਂ ਪ੍ਰਾਪਤ ਕੀਤੀਆਂ। ਬਾਬਾ ਸਾਹਿਬ ਦਾ ਲਗਭਗ 32 ਡਿਗਰੀ ਸੀ।1956 ਵਿੱਚ ਬਾਬਾ ਸਾਹਿਬ ਨੇ ਹਿੰਦੂ ਧਰਮ ਛੱਡ ਕੇ ਬੁੱਧ ਧਰਮ ਅਪਣਾ ਲਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸਵਿਤਾ ਅਤੇ ਲੱਖਾਂ ਦਲਿਤਾਂ ਨੇ ਵੀ ਬੁੱਧ ਧਰਮ ਅਪਣਾਇਆ।ਉਨ੍ਹਾਂ ਦੀ ਮੌਤ ਤੋਂ ਬਾਅਦ, ਭੀਮ ਰਾਓ ਅੰਬੇਡਕਰ ਨੂੰ 1990 ਵਿੱਚ ਭਾਰਤ ਦੇ ਸਰਵਉੱਚ ਨਾਗਰਿਕ ਪੁਰਸਕਾਰ, ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਦੌਰਾਨ ਕੰਵਰ ਇਕਬਾਲ ਸਿੰਘ ਮੈਂਬਰ ਸਾਇੰਸ ਐਡ ਟੈਕਨਾਲੋਜੀ ਵਿਭਾਗ ਪੰਜਾਬ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।