ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸ਼੍ਰੀ ਗੁਰੂ ਅੰਗਦ ਦੇਵ ਸੀਨੀਅਰ ਸਕੈਂਡਰੀ ਸਕੂਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਅੰਮ੍ਰਿਤਸਰ 30 ਮਈ ( ਕੁਲਬੀਰ ਢਿੱਲੋਂ )- ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਹੱਦੀ ਪਿੰਡ ਬਿਕਰਾਉਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਸੀਨੀਅਰ ਸੈਕੈਂਡਰੀ ਸਕੂਲ ਦੇ ਸਮੂਹ ਸਟਾਫ ਤੇ ਬੱਚਿਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਕੜਾ ਛੋਲਿਆਂ ਦੇ ਲੰਗਰ ਲਗਾਏ ਗਏ, ਜਿਸ ਮੌਕੇ ਸੰਗਤਾਂ ਨੇ ਵੱਡੀ ਤਤਾਰ ਵਿੱਚ ਪਹੁੰਚ ਕੇ ਸ਼ਬੀਰ ਅਤੇ ਲੰਗਰ ਪ੍ਰਸ਼ਾਦ ਛਕਿਆ! ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਦੇ ਐਮ ਡੀ ਅਤੇ ਰਿਟਾਇਰ ਪ੍ਰਿੰਸੀਪਲ ਵਾਸਦੇਵ ਸ਼ਰਮਾ ਜੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਬਾਰੇ ਦੱਸਦਿਆਂ ਦੱਸਿਆ ਕਿ ਜਦੋਂ ਅਕਬਰ ਦਾ ਪੁੱਤਰ ਜਹਾਂਗੀਰ ਤਖ਼ਤ ’ਤੇ ਬੈਠਾ ਤਾਂ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਬਾਦਸ਼ਾਹ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ, ਜਿਸ ਤੋਂ ਖਫਾ ਹੋ ਕੇ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ ਤੇ ਇਸ ਕੰਮ ਲਈ ਖਾਸ ਤੌਰ ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ ਉਹਨਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਬਿਠਾਇਆ ਗਿਆ, ਪਰ ਗੁਰੂ ਸਾਹਿਬ ਨੇ ‘ਤੇਰਾ ਕੀਆ ਮੀਠਾ ਲਾਗੇ ' ਦੀ ਧੁਨੀ ਜਾਰੀ ਰੱਖੀ ਅਤੇ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਾ: ਗਗਨਦੀਪ ਸ਼ਰਮਾ, ਮੈਡਮ ਏਕਤਾ ਸ਼ਰਮਾ, ਕੋਆਰਡੀਨੇਟਰ ਕਿਰਨਜੀਤ ਕੌਰ, ਮੈਡਮ ਨਵਜੀਤ ਕੌਰ, ਮੈਡਮ ਗਗਨਦੀਪ ਕੌਰ, ਮੈਡਮ ਕਵਲਜੀਤ ਕੌਰ, ਮੈਡਮ ਮਨਪ੍ਰੀਤ ਕੌਰ, ਮਨਕੀਰਤ ਗਿੱਲ ਅਤੇ ਸਰਪੰਚ ਕੁਲਦੀਪ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ